‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਖੇਤੀ ਕਾਨੂੰਨਾਂ ਬਾਰੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਜਦੋਂ ਵੀ ਬਿਆਨ ਆਉਂਦਾ ਹੈ, ਉਹ ਇਨ੍ਹਾਂ ਨੂੰ ਕਿਸਾਨਾਂ ਦੇ ਫਾਇਦੇ ਲਈ ਬਣਾਏ ਹੀ ਦੱਸਦੇ ਹਨ।ਕਿਸਾਨਾਂ ਨਾਲ ਗੱਲਬਾਤ ਦੇ ਮੁੱਦੇ ਉੱਤੇ ਹਾਲਾਂਕਿ ਤੋਮਰ ਹਮੇਸ਼ਾ ਇੱਕੋ ਗੱਲ ਕਹਿੰਦੇ ਹਨ ਕਿ ਕਾਨੂੰਨਾਂ ਨੂੰ ਛੱਡ ਕੇ ਹੋਰ ਜਿਹੜੀ ਮਰਜੀ ਕਿਸਾਨ ਗੱਲ ਕਰ ਲੈਣ, ਸਰਕਾਰ ਹਮੇਸ਼ਾ ਤਿਆਰ ਹੈ।
ਹੁਣ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਖੇਤੀਬਾੜੀ ਕਾਨੂੰਨਾਂ ਬਾਰੇ ਵੱਡਾ ਬਿਆਨ ਦਿੱਤਾ ਹੈ।ਰਾਜਨਾਥ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਾਰੇ ਫੈਸਲੇ ਕਿਸਾਨਾਂ ਦੇ ਭਲੇ ਲਈ ਹੀ ਕੀਤੇ ਹਨ।ਹੁਣ ਕਿਸਾਨਾਂ ਨੂੰ ਸਿੱਧਾ ਫਸਲਾਂ ਦਾ ਪੈਸਾ ਮਿਲਦਾ ਹੈ।ਸਰਕਾਰ ਵੱਲੋਂ ਬਣਾਏ ਤਿੰਨ ਖੇਤੀਬਾੜੀ ਕਾਨੂੰਨ ਨੂੰ ਸਮਝਣ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵਿਰੋਧ ਦੀ ਭਾਵਨਾ ਪੈਦਾ ਕਰਕੇ ਭੰਬਲਭੂਸਾ ਫੈਲਾਇਆ ਜਾ ਰਿਹਾ ਹੈ।ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਕੁਝ ਨਹੀਂ ਹੈ।ਰੱਖਿਆ ਮੰਤਰੀ ਨੇ ਕਿਹਾ ਜੇ ਕਿਸੇ ਵੀ ਕਿਸਾਨ ਨੂੰ ਲੱਗਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਦੇ ਹਿੱਤ ਨਹੀਂ ਤਾਂ ਸਰਕਾਰ ਗੱਲ ਕਰਨ ਲਈ ਤਿਆਰ ਹੈ।