‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਪਈਆਂ ਹਨ ਅਤੇ ਉਮੀਦਵਾਰਾਂ ਦੀ ਕਿਸਮਤ ਚੋਣ ਬਕਸੇ ਵਿੱਚ ਬੰਦ ਹੋ ਗਈ ਹੈ। ਚੋਣਾਂ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਇਸ ਜਿੱਤ ਦਾ ਦਾਅਵਾ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇੱਕ ਵੀਡੀਓ ਪਾ ਕੇ ਕੀਤਾ ਹੈ। ਉਨ੍ਹਾਂ ਨੇ ਸਾਰੀ ਸੰਗਤ ਦਾ ਉਨ੍ਹਾਂ ਨੂੰ ਵੋਟ ਪਾਉਣ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਹੈ। ਦਿੱਲੀ ਦੇ ਲੋਕਾਂ ਦੀ ਜਿੱਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ 46 ਵਿੱਚੋਂ 40 ਸੀਟਾਂ ’ਤੇ ਜਿੱਤ ਦਰਜ ਕਰਾਂਗੇ। ਹਾਲਾਂਕਿ, ਹਾਲੇ ਤੱਕ ਚੋਣਾਂ ਦਾ ਨਤੀਜਾ ਵੀ ਨਹੀਂ ਆਇਆ ਪਰ ਸਿਰਸਾ ਵੱਲੋਂ ਪਹਿਲਾਂ ਹੀ ਸੰਗਤ ਦਾ ਧੰਨਵਾਦ ਕਰਨਾ ਥੋੜ੍ਹਾ ਅਜੀਬ ਜਿਹਾ ਲੱਗ ਰਿਹਾ ਹੈ।

Related Post
India, International, Punjab, Religion
UNO ਤੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ
July 27, 2025