‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸਾਬਕਾ ਆਈਜੀਪੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਇਸ ਪਟੀਸ਼ਨ ਉੱਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਏ.ਕੇ.ਵਰਮਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਸ ਦੀ ਅਗਲੀ ਸੁਣਵਾਈ 7 ਦਸੰਬਰ ਤੈਅ ਕੀਤੀ ਹੈ।ਜ਼ਿਕਰਯੋਗ ਹੈ ਕਿ ਹਾਈ ਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਦੇ ਇਕਹਿਰੇ ਬੈਂਚ ਨੇ ਇਸ ਸਾਲ 9 ਅਪ੍ਰੈਲ ਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀਕਾਂਡ ਕੇਸ ਨੂੰ ਲੈ ਕੇ ਦਾਖ਼ਲ ਜਾਂਚ ਰਿਪੋਰਟ ਨੂੰ ਖਾਰਜ ਕੀਤੀ ਸੀ ਤੇ ਸਾਬਕਾ ਪੁਲੀਸ ਅਧਿਕਾਰੀ ਖਿਲਾਫ਼ ਸਖ਼ਤ ਟਿੱਪਣੀਆਂ ਵੀ ਕੀਤੀਆਂ ਸਨ।