India Punjab

ਗੁਰਦਾਸ ਮਾਨ ਨੇ ਜੋੜੇ ਹੱਥ, ਫੜ੍ਹੇ ਕੰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਗੁਰਦਾਸ ਮਾਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਗੁਰਦਾਸ ਮਾਨ ਨੇ ਕਿਹਾ ਕਿ ਮੈਂ ਕਦੇ ਵੀ ਗੁਰੂ ਜੀ ਦਾ ਅਪਮਾਨ ਨਹੀਂ ਕੀਤਾ ਪਰ ਫਿਰ ਵੀ ਜੇ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਮਾਨ ਨੇ ਕਿਹਾ ਕਿ ਮੈਂ ਲਾਡੀ ਸ਼ਾਹ ਦੀ ਗੁਰੂ ਜੀ ਦੇ ਨਾਲ ਤੁਲਨਾ ਨਹੀਂ ਕੀਤੀ। ਗੁਰਦਾਸ ਮਾਨ ਨੇ ਗੁਰਬਾਣੀ ਦੀ ਇੱਕ ਪੰਕਤੀ ਦਾ ਹਵਾਲਾ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੀ ਕਿਸੇ ਦੇ ਨਾਲ ਤੁਲਨਾ ਨਹੀਂ ਹੋ ਸਕਦੀ। ਮੈਂ ਇਸ ਗੱਲ ਦਾ ਜ਼ਿਕਰ ਜ਼ਰੂਰ ਕੀਤਾ ਸੀ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਤੀਸਰੇ ਸਰੂਪ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਭੱਲੇ ਪਰਿਵਾਰ ਵਿੱਚ ਪੈਦਾ ਹੋਏ ਅਤੇ ਮੇਰੇ ਸਾਂਈ ਜੀ ਵੀ ਨਕੋਦਰ ਵਿਖੇ ਭੱਲੇ ਪਰਿਵਾਰ ਵਿੱਚ ਪੈਦਾ ਹੋਏ। ਪਰ ਮੈਂ ਗੁਰੂ ਸਾਹਿਬ ਜੀ ਦੀ ਤੁਲਨਾ ਕਿਸੇ ਨਾਲ ਵੀ ਨਹੀਂ ਕੀਤੀ।

ਦਰਅਸਲ, ਗੁਰਦਾਸ ਮਾਨ ਨੇ ਬਾਬਾ ਮੁਰਾਦ ਸ਼ਾਹ ਦੇ ਡੇਰੇ ‘ਤੇ ਆਪਣੇ ਇੱਕ ਸ਼ੋਅ ਦੌਰਾਨ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਵੰਸ਼ ਵਿੱਚੋਂ ਦੱਸਿਆ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਸੀ। ਸਿੱਖ ਜਥੇਬੰਦੀਆਂ ਗੁਰਦਾਸ ਮਾਨ ‘ਤੇ ਕੇਸ ਦਰਜ ਕਰਨ ਦੀ ਮੰਗ ਕਰ ਰਹੀਆਂ ਹਨ।