India

DSGMC Elections Result : ਵੇਖੋ ! ਕਿਸਨੂੰ ਕਿੰਨੀ ਪਈ ਵੋਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ। DSGMC ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਿੱਤ ਹਾਸਿਲ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 27 ਸੀਟਾਂ, ਹਰਵਿੰਦਰ ਸਿੰਘ ਸਰਨਾ ਨੇ 15, ਮਨਜੀਤ ਸਿੰਘ ਜੀਕੇ ਨੇ 3 ਅਤੇ ਪੰਥਕ ਅਕਾਲੀ ਲਹਿਰ ਨੇ 1 ਸੀਟ ‘ਤੇ ਜਿੱਤ ਪ੍ਰਾਪਤ ਕੀਤੀ।

ਮਨਜਿੰਦਰ ਸਿੰਘ ਸਿਰਸਾ ਆਪਣੀ ਸੀਟ ਪੰਜਾਬੀ ਬਾਗ ਤੋਂ 350 ਵੋਟਾਂ ਨਾਲ ਹਾਰ ਗਏ ਹਨ ਅਤੇ ਉਨ੍ਹਾਂ ਦੇ ਵਿਰੋਧੀ ਹਰਵਿੰਦਰ ਸਿੰਘ ਸਰਨਾ ਜਿੱਤ ਗਏ ਹਨ। ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀਕੇ ਆਪਣੇ ਵਿਰੋਧੀ ਨਾਲੋਂ 661 ਵੱਧ ਵੋਟਾਂ ਲੈ ਕੇ ਜਿੱਤ ਗਏ ਹਨ। ਹਾਲਾਂਕਿ, ਹਰਵਿੰਦਰ ਸਿੰਘ ਸਰਨਾ ਨੇ ਸਿਰਸਾ ਨੂੰ 500 ਤੋਂ ਜ਼ਿਆਦਾ ਵੋਟਾਂ ਦੇ ਨਾਲ ਹਰਾਉਣ ਦਾ ਦਾਅਵਾ ਕੀਤਾ ਹੈ।