Punjab

ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਡੇਢ ਘੰਟਾ ਹੋਈ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਨੇ ਕਿਹਾ ਕਿ ਅਗਲੇ 2-3 ਦਿਨਾਂ ਵਿੱਚ ਉਹ ਚੰਡੀਗੜ੍ਹ ਜਾਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਮੁਲਾਕਾਤ ਕਰਨਗੇ।

ਹਰੀਸ਼ ਰਾਵਤ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਬਹੁਤ ਹੀ ਵਿਸਥਾਰ ਨਾਲ ਗੱਲਬਾਤ ਹੋਈ ਹੈ ਅਤੇ ਹਰ ਪੱਖ ਤੋਂ ਗੱਲ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੀ ਅਗਵਾਈ ਹੇਠ ਬਹੁਤ ਹੀ ਚੰਗੇ ਕੰਮ ਹੋਏ ਹਨ, 18 ਸੂਤਰੀ ਪ੍ਰੋਗਰਾਮ ਵਿੱਚੋਂ ਵੀ ਬਹੁਤ ਸਾਰੇ ਕੰਮ ਹੋ ਚੁੱਕੇ ਹਨ। ਆਪਣਾ ਅਹੁਦਾ ਛੱਡਣ ਬਾਰੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਆਪਣੇ ਸਾਥੀਆਂ ਨਾਲ ਮਜ਼ਾਕ ਵਿੱਚ ਇਹ ਗੱਲ ਕਹੀ ਸੀ, ਉਹ ਪਾਰਟੀ ਦੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।