‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਜਾਬ ਵਿਜੀਲੈਂਸ ਅਫ਼ਸਰਾਂ ਦੇ ਖ਼ਿਲਾਫ਼ ਇੱਕ ਸ਼ਿਕਾਇਤ ਦਰਜ ਕਰਕੇ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਵਿਜੀਲੈਂਸ ਦੇ ਮੁਖੀ ਬੀ.ਕੇ.ਉੱਪਲ, ਆਈਜੀ ਵਰਿੰਦਰ ਸਿੰਘ ਬਰਾੜ ਅਤੇ ਡੀਐੱਸਪੀ ਹਰਵਿੰਦਰਪਾਲ ਸਿੰਘ ਨੂੰ ਪਾਰਟੀ ਬਣਾਇਆ ਹੈ। ਪਟੀਸ਼ਨਰ ਨੇ ਹਾਈਕੋਰਟ ਨੂੰ ਦਿੱਤੀ ਅਰਜ਼ੀ ਵਿੱਚ ਵਿਜੀਲੈਂਸ ਵੱਲੋਂ ਉਸਨੂੰ 18 ਅਗਸਤ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਲਏ ਜਾਣ ਦਾ ਹਵਾਲਾ ਦਿੱਤਾ ਹੈ। ਦੱਸਣਯੋਗ ਹੈ ਕਿ ਸੁਮੇਧ ਸੈਣੀ ਕੇਸਾਂ ਦੀ ਸੁਣਵਾਈ ਅੱਜ ਲਈ ਹਾਈਕੋਰਟ ਵਿੱਚ ਮੁਕੱਰਰ ਕੀਤੀ ਗਈ ਹੈ। ਕੇਸ ਦੀ ਸੁਣਵਾਈ ਅੱਜ ਸੇਵਾਮੁਕਤ ਹੋ ਰਹੇ ਜਸਟਿਸ ਦੀ ਅਦਾਲਤ ਵਿੱਚ ਰੱਖੀ ਗਈ ਹੈ। ਸੈਣੀ ਨੇ ਆਪਣੀ ਅਰਜ਼ੀ ਵਿੱਚ ਵਿਜੀਲੈਂਸ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਵਿਜੀਲੈਂਸ ਨੂੰ ਸਖ਼ਤ ਤਾੜਨਾ ਕਰਨ ਦਾ ਵਾਸਤਾ ਪਾਇਆ ਹੈ।
ਸੁਮੇਧ ਸੈਣੀ ਨੇ ਬਲੈਂਕਟ ਬੇਲ ਦੀ ਅਰਜ਼ੀ ਵਾਪਸ ਲੈ ਲਈ ਹੈ। ਹੁਣ ਸੈਣੀ ਦੀ 9 ਸਤੰਬਰ ਨੂੰ ਨਵੇਂ ਜੱਜ ਕੋਲ ਕੇਸ ਦੀ ਸੁਣਵਾਈ ਹੋਵੇਗੀ। ਜਸਟਿਸ ਤਿਆਗੀ ਅੱਜ ਸੇਵਾ ਮੁਕਤ ਹੋ ਗਏ ਹਨ। ਜਸਟਿਸ ਤਿਆਗੀ ਸੈਣੀ ਦੇ ਕੇਸ ਦੀ ਸੁਣਵਾਈ ਕਰ ਰਹੇ ਸਨ।