Punjab

ਯੂਥ ਅਕਾਲੀ ਦਲ ਨੇ ਖੋਲ੍ਹੀ ‘ਕੈਪਟਨ ਦੀ ਹੱਟੀ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਲੋਕਾਂ ਨੂੰ ਘਰ-ਘਰ ਨੌਕਰੀ, ਆਟਾ ਦਾਲ ਦੇ ਨਾਲ ਨਾਲ ਘਿਓ-ਸ਼ੱਕਰ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦੇ ਪੂਰੇ ਨਾ ਹੋਣ ਉੱਤੇ ਯੂਥ ਅਕਾਲੀ ਦਲ ਨੇ ਮਾਨਸਾ ਵਿੱਚ ਕੈਪਟਨ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਦਿਵਾਉਣ ਲਈ ਕੈਪਟਨ ਦੀ ਹੱਟੀ ਲਗਾ ਕੇ ਅਨੌਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਹੈ। ਅਕਾਲੀ ਦਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੁੱਖਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਘੇਰ ਕੇ ਸਵਾਲ ਕੀਤੇ ਜਾਣ ਕਿ ਉਨ੍ਹਾਂ ਨੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ ਹਨ।

ਇਸ ਮੌਕੇ ਯੂਥ ਅਕਾਲੀ ਦਲ ਦੇ ਲੀਡਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਤੇ ਰਘੁਵੀਰ ਸਿੰਘ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਘਰ-ਘਰ ਨੌਕਰੀ, ਸਮਾਰਟ ਫੋਨ, ਖੰਡ-ਤੇਲ, ਦੇਸੀ ਘਿਓ ਤੇ ਬੇਰੁਜਗਾਰੀ ਭੱਤਾ ਦੇਣ ਦੇ ਵਾਅਦੇ ਕੀਤੇ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬੇਸ਼ੱਕ ਇਹ ਦਾਅਵਾ ਕਰ ਰਹੇ ਹਨ ਕਿ ਵਾਅਦੇ ਪੂਰੇ ਕੀਤੇ ਹਨ, ਪਰ ਮਾਨਸਾ ਵਿਚ ਯੂਥ ਅਕਾਲੀ ਦੇਲ ਨੇ ਕੈਪਟਨ ਦੀ ਹੱਟੀ ਲਗਾ ਕੇ ਵਾਅਦੇ ਯਾਦ ਕਰਵਾਏ ਜਾ ਰਹੇ ਹਨ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਾ ਹੀ ਨੌਜਵਾਨਾਂ ਨੂੰ ਰੁਜਗਾਰ ਮਿਲਿਆ ਹੈ ਤੇ ਨਾ ਹੀ ਸਮਾਰਟ ਫੋਨ। ਇੱਥੋਂ ਤੱਕ ਕਿ ਬੁਜਰਗਾਂ ਨੂੰ 2500 ਰੁਪਏ ਬੁਢਾਪਾ ਪੈਨਸ਼ਨ ਵੀ ਨਹੀਂ ਮਿਲੀ।