‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ ਵਿੱਚ ਕਿਸਾਨ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਦੇਸ਼ ਭਰ ਵਿੱਚੋਂ ਅੱਜ ਕਿਸਾਨ ਇਸ ਦੇਸ਼ ਪੱਧਰੀ ਅੰਦੋਲਨ ਵਿੱਚ ਵਹੀਰਾ ਘੱਤ ਕੇ ਪਹੁੰਚੇ ਹੋਏ ਹਨ। ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਇਸ ਅੰਦੋਲਨ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਪਹੁੰਚ ਰਹੇ ਹਨ। ਕਿਸਾਨਾਂ ਦੇ ਲਈ 500 ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ 100 ਮੈਡੀਕਲ ਕੈਂਪ ਲਗਾਏ ਗਏ ਹਨ। ਕਿਸਾਨਾਂ ਦੇ ਇੰਨੇ ਪ੍ਰਬੰਧ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਇਹ ਮਹਾਂ ਪੰਚਾਇਤ ਹੁਣ ਤੱਕ ਦੀ ਸਭ ਤੋਂ ਵੱਡੀ ਅਤੇ ਇਤਿਹਾਸਕ ਰੈਲੀ ਹੋਣ ਜਾ ਰਹੀ ਹੈ। ਤਸਵੀਰਾਂ ਰਾਹੀਂ ਵੇਖ ਸਕਦੇ ਹੋ ਅੱਜ ਦੀ ਕਿਸਾਨ ਮਹਾਂ ਪੰਚਾਇਤ :