Punjab

ਅਦਾਲਤ ਤੋਂ ਬੇਰੰਗ ਮੁੜੀ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ

‘ਦ ਖ਼ਾਲਸ ਬਿਊਰੋ :- ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਜਲੰਧਰ ਦੀ ਸੈਸ਼ਨ ਅਦਾਲਤ ਨੇ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਨੂੰ ਲੈ ਕੇ ਅਗਲੀ ਸੁਣਵਾਈ 8 ਸਤੰਬਰ ਯਾਨਿ ਕੱਲ੍ਹ ਨੂੰ ਹੋਵੇਗੀ। ਗੁਰਦਾਸ ਮਾਨ ਦੀ ਜ਼ਮਾਨਤ ਦਾ ਵਿਰੋਧ ਕਰਨ ਲਈ ਸਿੱਖ ਜਥੇਬੰਦੀਆਂ ਵੱਲੋਂ ਵਕੀਲ ਪੇਸ਼ ਹੋਏ ਸਨ।  

ਦਰਅਸਲ, ਗੁਰਦਾਸ ਮਾਨ ਨੇ ਬਾਬਾ ਮੁਰਾਦ ਸ਼ਾਹ ਦੇ ਡੇਰੇ ‘ਤੇ ਆਪਣੇ ਇੱਕ ਸ਼ੋਅ ਦੌਰਾਨ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਵੰਸ਼ ਵਿੱਚੋਂ ਦੱਸਿਆ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਸੀ। ਸਿੱਖ ਜਥੇਬੰਦੀਆਂ ਗੁਰਦਾਸ ਮਾਨ ‘ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਸੀ।