‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ, ਪਿੰਡਾਂ ਵਿੱਚ ਪਾਣੀ ਖੜ੍ਹ ਜਾਣ ਕਾਰਨ, ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਉਚ ਪੱਧਰੀ ਟੀਮ ਨੂੰ ਤੁਰੰਤ ਮੌਕੇ ’ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁੱਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ। ਉਨ੍ਹਾਂ ਨੇ ਟੀਮ ਨੂੰ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਹੜ੍ਹ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਂਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ।

Related Post
Khaas Lekh, Khalas Tv Special, Punjab, Religion, Video
ਕੌਣ ਸੀ ਪਾਸ਼, ਇਨਕਲਾਬ ਜਾਂ ਸਿੱਖ ਵਿਰੋਧੀ?
September 11, 2026
India, International, Technology, Video
iPhone ਵੱਲੋਂ ਨਵੇਂ ਲਾਂਚ ਕੀਤੇ ਪਹਿਲੇ ਫੋਲਡੇਬਲ ਫੋਨ ਤੇ
September 10, 2026
