Punjab

ਅਜਿਹੇ ਅਪਮਾਨ ‘ਚ ਕਾਂਗਰਸ ਨਾਲ ਨਹੀਂ ਰਹਿ ਸਕਦਾ, ਕੈਪਟਨ ਦਾ ਹਾਈਕਮਾਂਡ ਨੂੰ ਸੁਨੇਹਾ

‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਹੋਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਬਦਲਣ ਦਾ ਮੁੱਦਾ ਸੁਰਖੀਆਂ ਵਿੱਚ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮੁਤਾਬਕ ਕੈਪਟਨ ਨੇ ਸੋਨੀਆ ਗਾਂਧੀ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਅਪਮਾਨ ਨਾਲ ਉਹ ਕਾਂਗਰਸ ਵਿੱਚ ਨਹੀਂ ਰਹਿ ਸਕਦੇ। ਸੂਤਰ ਦੱਸਦੇ ਹਨ ਕਿ ਕੈਪਟਨ ਨੇ ਸੋਨੀਆ ਨੂੰ ਦਿੱਤੇ ਸੁਨੇਹੇ ਵਿੱਚ ਕਿਹਾ ਹੈ ਕਿ ਇਹ ਪਹਿਲੀ ਵਾਰ ਨਹੀਂ, ਸਗੋਂ ਤੀਜੀ ਵਾਰ ਵਾਪਰਿਆ ਹੈ। ਸੂਤਰਾਂ ਮੁਤਾਬਕ ਜੇਕਰ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਪਾਰਟੀ ਛੱਡ ਦੇਣਗੇ। ਸੂਤਰ ਇਹ ਵੀ ਦਾਅਵਾ ਕਰਦੇ ਹਨ ਕਿ ਕੈਪਟਨ ਨੂੰ ਅਸਤੀਫ਼ਾ ਦੇਣ ਲਈ ਸੋਨੀਆ ਗਾਂਧੀ ਨੇ ਨਹੀਂ, ਸਗੋਂ ਰਾਹੁਲ ਗਾਂਧੀ ਨੇ ਕਿਹਾ ਹੈ। ਅਜਿਹਾ ਪੰਜਾਬ ਕਾਂਗਰਸ ਦੇ ਇੱਕ ਸੀਨੀਅਰ ਲੀਡਰ ਦੇ ਟਵੀਟ ਤੋਂ ਸਾਹਮਣੇ ਆ ਰਿਹਾ ਹੈ।