Punjab

ਪੰਜਾਬ ਦੇ ਨਵੇਂ CM ਨੂੰ ਪੁਰਾਣੇ CM ਦੀ ਵਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਕੈਪਟਨ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਚੰਨੀ ਸਰਹੱਦ ਸੂਬੇ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ ਅਤੇ ਸਰਹੱਦ ਪਾਰ ਤੋਂ ਆਉਂਦੀਆਂ ਧਮਕੀਆਂ ਜਾਂ ਖਤਰਿਆਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰੱਖਣਗੇ।

ਰਾਹੁਲ ਗਾਂਧੀ ਨੇ ਟਵੀਟ ਕਰਕੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਲਿਖਿਆ ਕਿ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਚਰਨਜੀਤ ਸਿੰਘ ਚੰਨੀ ਨੂੰ ਬਹੁਤ-ਬਹੁਤ ਮੁਬਾਰਕਾਂ ਹੋਣ। ਸਾਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਦਾ ਵਿਸ਼ਵਾਸ ਬਹੁਤ ਮਹੱਤਵਪੂਰਨ ਹੈ।