‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਇੱਕ ਉਮੀਦ ਵੀ ਜਤਾਈ ਗਈ ਹੈ। ਕੈਪਟਨ ਨੇ ਕਿਸਾਨੀ ਅੰਦੋਲਨ ਵਿੱਚ ਜਾਨ ਗਵਾ ਚੁੱਕੇ 150 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਲਈ ਹਾਲੇ ਤੱਕ ਨਿਯੁਕਤੀ ਪੱਤਰ ਨਾ ਸੌਂਪਣ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਚੰਨੀ ਤੋਂ ਇਹ ਕੰਮ ਜਲਦੀ ਤੋਂ ਜਲਦੀ ਕਰਨ ਦੀ ਆਸ ਪ੍ਰਗਟਾਈ ਹੈ। ਕੈਪਟਨ ਨੇ ਕਿਹਾ ਕਿ ਉਹ ਇਨਸਾਫ ਦੀ ਲੜਾਈ ਵਿੱਚ ਕਿਸਾਨਾਂ ਦੇ ਨਾਲ ਖੜ੍ਹੇ ਹਨ।