Punjab

ਜਾਖੜ ਨੂੰ ਰਾਵਤ ਦੀ ਆਹ ਗੱਲ ਨਹੀਂ ਆਈ ਪਸੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਦੇ ਨਵੇਂ ਚੁਣੇ ਗਏ 27ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਹੁੰ ਚੁੱਕ ਸਮਾਗਮ ਹੈ। ਕਾਂਗਰਸ ਪਾਰਟੀ ਦੇ ਸਾਰੇ ਲੀਡਰ ਰਾਜਭਵਨ ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸਾਬਕਾ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੇ ਵਿਚਾਲੇ ਵਿਵਾਦ ਪੈਦਾ ਹੋ ਗਿਆ ਹੈ। ਸੁਨੀਲ ਜਾਖੜ ਨੇ ਹਰੀਸ਼ ਰਾਵਤ ਵੱਲੋਂ 2022 ਦੀਆਂ ਚੋਣਾਂ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲੜੇ ਜਾਣ ਬਾਰੇ ਦਿੱਤੇ ਬਿਆਨ ‘ਤੇ ਭੜਕਦਿਆਂ ਕਿਹਾ ਕਿ ਚੰਨੀ ਦੇ ਸਹੁੰ ਚੁੱਕ ਸਮਾਗਮ ਵਾਲੇ ਦਿਨ ਰਾਵਤ ਵੱਲੋਂ ਇਹ ਬਿਆਨ ਦੇਣਾ ਹੈਰਾਨੀਜਨਕ ਹੈ। ਇਹ ਬਿਆਨ ਬਤੌਰ ਮੁੱਖ ਮੰਤਰੀ ਚੰਨੀ ਦਾ ਰੁਤਬਾ ਘਟਾਉਣ ਵਾਲਾ ਬਿਆਨ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਅਤੇ ਕਾਂਗਰਸ ਕਿਸਾਨ ਵਿੰਗ ਦੇ ਪ੍ਰਧਾਨ ਅਜੇਵੀਰ ਨੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।