Punjab

ਦਿੱਲੀ ਨੂੰ ਰਵਾਨਾ ਨਵੀਂ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਹਨਾਂ ਦੇ ਨਾਲ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚਾਰਟਰ ਫਲਾਇਟ ਲੈ ਕੇ ਦਿੱਲੀ ਹਾਈ ਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ। ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਉਨ੍ਹਾਂ ਦੇ ਨਾਲ ਗਏ ਹਨ। ਸਿੰਗਲਾ ਦਾ ਦਿੱਲੀ ਜਾਣਾ ਹਾਲੇ ਭੇਦ ਬਣਿਆ ਹੋਇਆ ਹੈ।

ਪੰਜਾਬ ਦੇ ਇਹ ਪੰਜੇ ਸੀਨੀਅਰ ਨੇਤਾ ਪਾਰਟੀ ਹਾਈ ਕਮਾਨ ਨੂੰ ਮਿਲ ਕੇ ਮੰਤਰੀ ਮੰਡਲ ਵਿੱਚ ਕੀਤੇ ਜਾਣ ਵਾਲੇ ਵਾਧੇ ਬਾਰੇ ਵਿਚਾਰ ਚਰਚਾ ਕਰਨਗੇ, ਜਿਸ ਵਿੱਚ ਸੰਭਾਵੀ ਮੰਤਰੀਆਂ ਦੇ ਨਾਂਵਾਂ ਦੀ ਚੋਣ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਜਾਰਜ ਹਰੀਸ਼ ਰਾਵਤ ਵੀ ਮੌਜੂਦ ਹੋਣਗੇ। ਕੈਪਟਨ ਸਰਕਾਰ ਦੇ ਦੋ ਤੋਂ ਤਿੰਨ ਮੰਤਰੀਆਂ ਦੀ ਛਾਂਟੀ ਹੋਣ ਦੀ ਸੰਭਾਵਨਾ ਹੈ ਜਦਕਿ ਇਨ੍ਹਾਂ ਦੀ ਥਾਂ ‘ਤੇ ਨਵੇਂ ਚਿਹਰੇ ਲਏ ਜਾਣ ਦੀ ਚਰਚਾ ਹੈ। ਉਂਝ, ਕੈਪਟਨ ਸਰਕਾਰ ਦੇ ਸਾਰੇ ਮੰਤਰੀਆਂ ਵੱਲੋਂ ਆਪਣੀ ਕੁਰਸੀ ਬਚਾ ਕੇ ਰੱਖਣ ਦੀ ਹਾਈਕਮਾਂਡ ਤੱਕ ਪਹੁੰਚ ਕੀਤੀ ਜਾ ਰਹੀ ਹੈ।