Punjab

ਖ਼ਾਲੀ ਹੋ ਰਹੀਆਂ ਸਰਕਾਰੀ ਕੋਠੀਆਂ, ਆ ਰਹੇ ਨੇ ਨਵੇਂ ਲੀਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵੀਂ ਪੰਜਾਬ ਸਰਕਾਰ ਆਉਣ ਤੋਂ ਬਾਅਦ ਨਵੀਂ ਕੈਬਨਿਟ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸੱਤ ਨਵੇਂ ਲੀਡਰ ਸ਼ਾਮਿਲ ਕੀਤੇ ਗਏ ਹਨ ਅਤੇ ਪੰਜ ਪੁਰਾਣੇ ਲੀਡਰਾਂ ਦੀ ਛੁੱਟੀ ਕੀਤੀ ਗਈ ਹੈ। ਪੰਜਾਬ ਦੇ ਨਵੇਂ ਮੰਤਰੀਆਂ ਦੇ ਐਲਾਨ ਤੋਂ ਕੁੱਝ ਘੰਟੇ ਬਾਅਦ ਹੀ ਪੁਰਾਣੇ ਮੰਤਰੀਆਂ ਨੇ ਆਪਣੀਆਂ ਕੋਠੀਆਂ ਖਾਲੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਨਵੀਂ ਸੂਚੀ ਵਿੱਚ ਨਾਮ ਬਾਹਰ ਹੋਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਸੈਕਟਰ 39 ਵਿੱਚ ਮਿਲੀ ਸਰਕਾਰੀ ਕੋਠੀ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਘਰ ਵਿੱਚੋਂ ਟਰੱਕ ਵਿੱਚ ਸਮਾਨ ਲੱਦਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਨੂੰ 957 ਨੰਬਰ ਸਰਕਾਰੀ ਕੋਠੀ ਮਿਲੀ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਣਾਏ ਜਾ ਰਹੇ ਨਵੇਂ ਮੰਤਰੀ ਮੰਡਲ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਥਾਂ ਨਹੀਂ ਮਿਲੀ ਹੈ।