Punjab

ਹਾਲੇ ਤੱਕ ਪੰਜਾਬ ਦਾ ਮੁੱਖ ਮੰਤਰੀ ਚੰਨੀ – ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੇ ਖ਼ਿਲਾਫ਼ ਅੱਜ ਮੁਹਾਲੀ ‘ਚ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਟਰੈਕਟਰ ਰੈਲੀ ਕੀਤੀ ਜਾਣੀ ਹੈ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਕਰਕੇ ਕਾਂਗਰਸ ‘ਤੇ ਵਿਅੰਗ ਕੱਸਦਿਆਂ ਕਿਹਾ  ਕਿ ਹੁਣ ਤੱਕ ਦੀਆਂ ਖਬਰਾਂ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੀ ਹਨ ਅਤੇ 10 ਵਜੇ ਦੀ ਤਾਜ਼ਾ ਸਥਿਤੀ ਮੌਕੇ ’ਤੇ ਦੱਸੀ ਜਾਵੇਗੀ। ਅਸਲ ਵਿੱਚ ਡਾ. ਚੀਮਾ ਨੇ ਅਕਾਲੀ ਵਰਕਰਾਂ ਨੂੰ ਬੇਨਤੀ ਕੀਤੀ ਸੀ ਕਿ ਅੱਜ ਦੇ ਟਰੈਕਟਰ ਮਾਰਚ ਵਾਸਤੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਇਆ ਜਾਵੇ। ਉੱਥੋਂ ਮੁੱਖ ਮੰਤਰੀ ਨਿਵਾਸ ਵੱਲ ਕੂਚ ਕੀਤਾ ਜਾਵੇਗਾ। 

ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਰਚ ਦਾ ਮਕਸਦ ਸੂਬੇ ਦੇ 19 ਜ਼ਿਲ੍ਹਿਆਂ ਦੇ ਦੋ ਲੱਖ ਕਿਸਾਨਾਂ ਨਾਲ ਹੋ ਰਹੇ ਅਨਿਆਂ ਨੂੰ ਉਜਾਗਰ ਕਰਨਾ ਹੈ, ਜਿਹਨਾਂ ਨਾਲ ਅਨਿਆ ਕੀਤਾ ਜਾ ਰਿਹਾ ਹੈ ਤੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ-ਵੱਖ ਪ੍ਰਾਜੈਕਟਾਂ ਲਈ ਉਹਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ।