Punjab

ਕੇਜਰੀਵਾਲ ਦੀ ਦੋਵਾਂ ਸਰਕਾਰ ਨੂੰ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ 10 ਦਿਨ ਅੱਗੇ ਪਾਉਣ ਵਾਲੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕੇਂਦਰ ਸਰਕਾਰ ਨੂੰ ਝੋਨੇ ਦੀ ਖਰੀਦ ਕੱਲ੍ਹ ਤੋਂ ਹੀ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਪਰੇਸ਼ਾਨ ਹਨ ਕਿਉਂਕਿ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਨੂੰ 10 ਦਿਨਾਂ ਲਈ ਟਾਲ ਦਿੱਤਾ ਹੈ। ਕਿਸਾਨ ਲੱਖਾਂ ਕਵਿੰਟਲ ਝੋਨਾ ਆਪਣੇ ਟਰੈਕਟਰ-ਟਰਾਲੀ ਵਿੱਚ ਲੈ ਕੇ ਮੰਡੀਆਂ ਦੇ ਬਾਹਰ ਖੜ੍ਹੇ ਹਨ। ਕੇਜਰੀਵਾਲ ਨੇ ਕਾਂਗਰਸ ਨੂੰ ਵੀ ਇੱਕ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕਾਂਗਰਸ ਨੂੰ ਆਪਣਾ ਕਲੇਸ਼ ਛੱਡ ਕੇ ਕਿਸਾਨਾਂ ਦੀ ਮਦਦ ਕਰਨ ਦੀ ਬੇਨਤੀ ਕੀਤੀ ਹੈ।