India Punjab

ਕਿਸਾਨਾਂ ਦੇ ਵਿਰੋਧ ਦੇ ਬਾਅਦ ਪੰਜਾਬ ਹਰਿਆਣਾ ਵਿੱਚ ਝੋਨੇ ਦੀ ਖਰੀਦ ਸ਼ੁਰੂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕਿਸਾਨਾਂ ਦੇ ਵਿਰੋਧ ਦੇ ਬਾਅਦ ਪੰਜਾਬ ਤੇ ਹਰਿਆਣਾ ਵਿੱਚ ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਐਲਾਨ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨਾਲ ਸ਼ਨੀਵਾਰ ਨੂੰ ਕੀਤੀ ਮੀਟਿੰਗ ਤੋਂ ਬਾਅਦ ਕੀਤਾ ਹੈ। ਜਾਣਕਾਰੀ ਅਨੁਸਾਰ ਮਾਨਸੂਨ ਦੀ ਵਜ੍ਹਾ ਕਾਰਨ ਕੇਂਦਰ ਸਰਕਾਰ ਨੇ ਝੋਨੇ ਅਤੇ ਬਾਜਰੇ ਦੀ ਖਰੀਦ 11 ਅਕਤੂਬਰ ਤੱਕ ਟਾਲ ਦਿੱਤਾ ਗਿਆ ਸੀ। ਦੱਸ ਦਈਏ ਕਿ ਹਰਿਆਣਾ ਵਿੱਚ ਫਸਲ ਪਹਿਲਾਂ ਹੀ ਮੰਡੀਆਂ ਵਿੱਚ ਪਹੁੰਚ ਗਈ ਹੈ। ਕਈ ਥਾਵਾਂ ਉੱਤੇ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਸੀ ਹੁਣ ਕਿਸਾਨ ਇਹ ਵਿਰੋਧ ਬਿਨਾਂ ਦੇਰੀ ਖਤਮ ਕਰ ਦੇਣਗੇ।