‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੰਯੁਕਤ ਕਿਸਾਨ ਮੋਰਚਾ ਨੇ ਯੂਪੀ ਪੁਲਿਸ ਦੀ ਹਿਰਾਸਤ ਚੋਂ ਮੁੜੇ ਸਿਮਰਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਸਨੂੰ ਪੁਲਿਸ ਨੇ ਬਹੁਤ ਪਰੇਸ਼ਾਨ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦਾ ਹਾਲੇ ਕੁੱਝ ਨਹੀਂ ਪਤਾ ਹੈ ਕਿ ਉਨ੍ਹਾਂ ਨੂੰ ਪੁਲਿਸ ਨੇ ਕਿੱਥੇ ਰੱਖਿਆ ਹੈ।
ਕਿਸਾਨ ਲੀਡਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਮਾਹੌਲ ਖਰਾਬ ਨਾ ਹੋਵੇ, ਇਸ ਲਈ ਪੁਲਿਸ ਪ੍ਰਸ਼ਾਸਨ ਬਿਨਾਂ ਦੇਰੀ ਦੱਸ ਦੇਵੇ ਕਿ ਚੜੂਨੀ ਨੂੰ ਕਿੱਥੇ ਰੱਖਿਆ ਗਿਆ ਹੈ। ਜੇਕਰ ਰਾਜਨੀਤਕ ਲੋਕਾਂ ਨੂੰ ਲਖੀਮਪੁਰ ਜਾਣ ਦੀ ਇਜਾਜਤ ਹੋ ਸਕਦੀ ਹੈ ਤਾਂ ਕਿਸਾਨ ਵੀ ਜਾ ਸਕਦੇ ਹਨ। ਕਿਸਾਨ ਲੀਡਰਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਉਨ੍ਹਾਂ ਦੀ ਮੰਗ ਪੂਰੀ ਕਰੇ, ਕਿਉਂ ਕਿ ਹੁਣ ਕੋਈ ਖਤਰਾ ਨਹੀਂ ਤੇ ਚਾਰਾਂ ਮ੍ਰਿਤਕ ਕਿਸਾਨਾਂ ਦਾ ਸਸਕਾਰ ਹੋ ਚੁੱਕਾ ਹੈ।