India International Punjab

ਪੱਤਰਕਾਰ ਰਮਨ ਕਸ਼ਿਅਪ ਤੇ ਕਿਸਾਨਾਂ ਦੀ ਮੌਤ ਦੀ ਘਟਨਾ ਦੀ ਨਿਖੇਧੀ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਨੇ ਸਰੀ ਵਿੱਚ ਬੀਤੇ ਦਿਨ ਕੀਤੀ ਗਈ ਮਹੀਨਾਵਾਰ ਮੀਟਿੰਗ ਦੌਰਾਨ ਪਾਸ ਕੀਤੇ ਇੱਕ ਮਤੇ ਰਾਹੀਂ ਲਖੀਮਪੁਰ (ਯੂ.ਪੀ.) ਵਿੱਚ ਹੋਏ ਪੱਤਰਕਾਰ ਰਮਨ ਕਸ਼ਿਅਪ ਦੇ ਕ ਤਲ ਅਤੇ ਹਿੰ ਸਾ ਵਿੱਚ ਮਾ ਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਪ੍ਰੈਸ ਕਲੱਬ ਦੇ ਸਕੱਤਰ ਗੁਰਪ੍ਰੀਤ ਸਿੰਘ ਸਹੋਤਾ ਨੇ ਕਿਹਾ ਕਿ ਇਸ ਮੌਕੇ ‘ਤੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਸੂਬਾਈ ਸਰਕਾਰਾਂ ਵੱਲੋਂ ਅਜਿਹੇ ਜਬਰ ਖ਼ਿਲਾਫ਼ ਖ਼ਾਮੋਸ਼ੀ ਧਾਰਨ ਕੀਤੇ ਜਾਣ ਦੀ ਵੀ ਨਿਖੇਧੀ ਕੀਤੀ ਗਈ। ਪ੍ਰੈੱਸ ਕਲੱਬ ਦੀ ਇਕੱਤਰਤਾ ਵਿੱਚ ਪੱਤਰਕਾਰ ਅਤੇ ਕਿਸਾਨ ਮ੍ਰਿਤਕਾਂ ਨੂੰ ਯਾਦ ਕਰਦਿਆਂ ਇੱਕ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਇਕ ਹੋਰ ਮਤੇ ਰਾਹੀਂ ਦਲੇਰ, ਬੇਬਾਕ ਪੱਤਰਕਾਰਾ ਅਤੇ ਮਨੁੱਖੀ ਅਧਿਕਾਰਾਂ ਦੀ ਕਾਰਕੁੰਨ ਗੌਰੀ ਲੰਕੇਸ਼ ਦੀ ਯਾਦ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਬਰਨਬੀ ਦੀ ਸਿਟੀ ਕੌਂਸਲ ਵੱਲੋਂ ਐਲਾਨਨਾਮਾ ਜਾਰੀ ਕਰਨ ਅਤੇ ਉਸ ਦੇ ਨਾਂ ‘ਤੇ ‘ਗੌਰੀ ਲੰਕੇਸ਼ ਦਿਹਾੜਾ’ ਐਲਾਨੇ ਜਾਣ ‘ਤੇ ਵੀ ਪੰਜਾਬੀ ਪ੍ਰੈੱਸ ਕਲੱਬ ਬੀਸੀ ਵੱਲੋਂ ਧੰਨਵਾਦ ਕੀਤਾ ਗਿਆ। ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਕੈਨੇਡਾ ਵੱਲੋਂ ਸੰਸਾਰ ਪੱਧਰ ‘ਤੇ ਪੱਤਰਕਾਰਾਂ ਦੀ ਆਜ਼ਾਦੀ ‘ਤੇ ਹੋ ਰਹੇ ਹਮਲਿਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।