India Punjab

ਯਾਦਵ ਨੇ ਸੁਪਰੀਮ ਕੋਰਟ ਦੀ ਸੁਣਵਾਈ ‘ਤੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਯੋਗੇਂਦਰ ਯਾਦਵ ਨੇ ਕਿਹਾ ਕਿ 12 ਅਕਤੂਬਰ ਵਾਲਾ ਪ੍ਰੋਗਰਾਮ ਪੱਕਾ ਹੈ, ਹਰ ਹਾਲ ਵਿੱਚ ਹੋਵੇਗਾ। ਸਰਕਾਰ ਕੁੱਝ ਕਰੇ ਜਾਂ ਫਿਰ ਨਾ ਕਰੇ, ਅਸੀਂ ਆਪਣੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵਾਂਗੇ। ਸੰਯੁਕਤ ਕਿਸਾਨ ਮੋਰਚੇ ਦੀ ਕਿਸੇ ਵੀ ਸਟੇਜ ‘ਤੇ ਰਾਜਨੀਤਿਕ ਨੇਤਾ ਨਹੀਂ ਆਵੇਗਾ। ਉਨ੍ਹਾਂ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਘਟਨਾ ਦੀ ਸੁਣਵਾਈ 25 ਸਤੰਬਰ ਤੋਂ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ ਪਰ ਕੋਰਟ ਦੀ ਸੁਣਵਾਈ ਵਿੱਚ ਸਾਫ਼-ਸਾਫ਼ ਕਿਹਾ ਗਿਆ ਹੈ ਕਿ 3 ਅਕਤੂਬਰ ਤੋਂ ਪਹਿਲਾਂ ਦੀ ਕਿਸੇ ਵੀ ਗੱਲ ‘ਤੇ ਸੁਣਵਾਈ ਨਹੀਂ ਕੀਤੀ ਜਾਵੇਗੀ। ਇਸਨੂੰ ਅਸੀਂ ਕਦੇ ਵੀ ਸਵੀਕਾਰ ਨਹੀਂ ਕਰਾਂਗੀ। ਇਸ ਲਈ ਸਾਡਾ ਸੰਘਰਸ਼ ਜਾਰੀ ਰਹੇਗਾ। ਤੁਹਾਨੂੰ ਦੱਸ ਦਈਏ ਕਿ 25 ਸਤੰਬਰ ਨੂੰ ਅਜੇ ਮਿਸ਼ਰਾ ਦਾ ਇੱਕ ਵਿਵਾਦਗ੍ਰਸਤ ਬਿਆਨ ਸਾਹਮਣੇ ਆਇਆ ਸੀ, ਜਿਸਨੂੰ ਇਸ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ।