India Punjab

ਅਡਾਨੀ ਨੇ ਕੋਲਾ ਦੱਬਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ‘ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ ਡੂੰਘਾ ਹੋ ਗਿਆ ਹੈ। ਉਂਝ ਦੇਸ਼ ਭਰ ਦੇ ਲੋਕ ਬਿਜਲੀ ਕੱਟਾਂ ਤੋਂ ਪਰੇਸ਼ਾਨ ਹਨ। ਉੱਘੇ ਵਾਪਾਰੀ ਅਡਾਨੀ ਦਾ ਕੋਲੇ ‘ਤੇ ਕਬਜ਼ਾ ਹੋਣ ਤੋਂ ਬਾਅਦ ਕੋਲੇ ਦੀ ਘਾਟ ਕਾਰਨ ਥਰਮਲ ਬੰਦ ਹੋਣ ਦੇ ਕਿਨਾਰੇ ਆ ਗਏ ਹਨ। ਹਰ ਰੋਜ਼ ਤਿੰਨ ਤੋਂ ਚਾਰ ਘੰਟੇ ਦੇ ਕੱਟ ਲੱਗਣ ਕਾਰਨ ਲੋਕਾਂ ਦੀ ਪਰੇਸ਼ਾਨੀ ਹੋਰ ਵੀ ਵੱਧ ਗਈ ਹੈ। ਅੱਜ ਬਿਜਲੀ ਦੀ ਪੂਰਨਸਪਲਾਈਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਨਾਲ ਜੁੜੇ ਕਿਸਾਨਾਂ ਨੇ ਜਲੰਧਰ ਵਿਖੇਨੈਸ਼ਨਲ ਹਾਈਵ-1 ਨੂੰ ਬੰਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਭਰਪੂਰ ਮਾਤਰਾ ਵਿੱਚ ਬਿਜਲੀ ਨਹੀਂ ਮਿਲ ਰਹੀ ਹੈ, ਜਿਸ ਕਾਰਨ ਉਹਨਾਂ ਨੇ ਸਰਕਾਰ ਤੱਕ ਆਪਣੀ ਆਵਾਜ ਪਹੁੰਚਾਉਣ ਲਈ ਇਹ ਕਦਮ ਚੁੱਕਿਆ ਹੈ।