‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਕਾਲਰਸ਼ਿਪ ਘੁਟਾਲੇ ਵਿੱਚ ਪੰਜਾਬ ਸਰਕਾਰ ਨੇ ਇੱਕ ਵੱਡਾ ਐਕਸ਼ਨ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕਈ ਵੱਡੇ ਅਧਿਕਾਰੀਆਂ ਨੂੰ ਚਾਰਜਸ਼ੀਟ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਖਿਲਾਫ਼ ਕਾਰਵਾਈ ਦੇ ਆਦੇਸ਼ ਦੇ ਦਿੱਤੇ ਗਏ ਹਨ। DCAF ਚਰਨਜੀਤ ਸਿੰਘ ਖ਼ਿਲਾਫ਼ ਵੀ ਐਕਸ਼ਨ ਲਿਆ ਗਿਆ ਹੈ। ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਬਾਕੀ ਕਾਲਜ ਜਿਨ੍ਹਾਂ ਕੋਲੋਂ ਪੈਸੇ ਦੀ ਰਿਕਵਰੀ ਬਣਦੀ ਹੈ ਅਤੇ ਹੁਣ ਤੱਕ ਜਿਨ੍ਹਾਂ ਨੇ ਜਮ੍ਹਾ ਨਹੀਂ ਕਰਵਾਏ, ਉਨ੍ਹਾਂ ਦੇ ਖ਼ਿਲਾਫ਼ ਵੀ ਜਲਦੀ ਕੇਸ ਦਰਜ ਕੀਤੇ ਜਾਣਗੇ।

Related Post
India, International, Punjab, Video
Video -ਸਵੇਰ ਦੀਆਂ ਵੱਡੀਆਂ ਖ਼ਬਰਾਂ । Punjabi News Bulletin।
April 30, 2026
