Punjab

ਜਾਖੜ ਨੇ ਪੂਰਿਆ ਕੈਪਟਨ ਦਾ ਪੱਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਸੁਰੱਖਿਆ ਬਲਾਂ ‘ਤੇ ਬੇਹੱਦ ਮਾਣ ਹੈ ਜੋ ਸਰਹੱਦਾਂ ਦੀ ਰਾਖੀ ਕਰਦੇ ਹਨ ਅਤੇ ਵਿਦੇਸ਼ੀ ਹਮਲਾਵਰਾਂ ਤੋਂ ਭਾਰਤ ਦੀ ਸੁਰੱਖਿਆ ਕਰਦੇ ਹਨ। ਸੁਰੱਖਿਆ ਬਲਾਂ ਨੂੰ ਲੀਡਰਾਂ ਅਤੇ ਸਰਕਾਰਾਂ ਦੀ ਨਾਕਾਮੀ ਕਰਕੇ ਪੈਦਾ ਹੋਏ ਹਾਲਾਤ ਨੂੰ ਕਾਬੂ ਕਰਨ ਲਈ ਇਸਤੇਮਾਲ ਕਰਨਾ ਬੇਹੱਦ ਖਤਰਨਾਕ ਹੈ। ਸੁਰੱਖਿਆ ਬਲਾਂ ਨੂੰ ਸਿਆਸੀ ਹਥਿਆਰ ਵਜੋਂ ਇਸਤੇਮਾਲ ਕਰਨ ਤੋਂ ਬਚਣਾ ਚਾਹੀਦਾ ਹੈ। ਇਹ ਗੱਲ ਕੈਪਟਨ ਅਮਰਿੰਦਰ ਸਿੰਘ ਤੋਂ ਬਿਹਤਰ ਕੋਈ ਨਹੀਂ ਜਾਣਦਾ।

ਉੱਧਰ ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਕਿਸਾਨਾਂ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸਾਨ ਲੀਡਰਾਂ ਨੇ ਠੀਕ ਫੈਸਲਾ ਲਿਆ ਹੈ।ਸਭ ਤੋਂ ਪਹਿਲਾਂ ਮੈਂ ਹੀ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਦੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਜਿੰਨਾ ਅਸੀਂ ਨਹੀਂ ਜਾਣਦੇ, ਓਨਾ ਕਿਸਾਨ ਜਾਣਦੇ ਹਨ।