‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਲਖੀਮਪੁਰ ਖੀਰੀ ਘਟਨਾ ਵਿੱਚ ਪੰਜ ਕਿਸਾਨਾਂ ਦੀ ਹੋਈ ਹੱ ਤਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ 26 ਅਕਤੂਬਰ ਯਾਨਿ ਕੱਲ੍ਹ ਉੱਤਰ ਪ੍ਰਦੇਸ਼ ਦੇ ਸਾਰੇ ਥਾਣਿਆਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਪ੍ਰਦਰਸ਼ਨ ਵਿੱਚ ਸਾਰੇ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਣ ਦਾ ਵੀ ਦਾਅਵਾ ਕੀਤਾ ਹੈ। ਚੜੂਨੀ ਨੇ ਦੋਸ਼ ਲਗਾਇਆ ਕਿ ਲਖੀਮਪੁਰ ਖੀਰੀ ਕਾਂਡ ਵਿੱਚ ਮੁੱਖ ਭੂਮਿਕਾ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੀ ਰਹੀ ਹੈ ਪਰ ਪੁਲਿਸ ਨੇ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਨਹੀਂ ਕੀਤਾ। ਚੜੂਨੀ ਨੇ ਕਿਹਾ ਕਿ ਐੱਮਐੱਸਪੀ ਦੀ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਵੀ ਪ੍ਰਦਰਸ਼ਨ ਕੀਤਾ ਜਾਵੇਗਾ।

Related Post
India, International, Punjab, Religion
ਗੈਰ ਕਾਨੂੰਨ ਪ੍ਰਵਾਸੀਆਂ ਖਿਲਾਫ਼ ਐਕਸ਼ਨ ‘ਤੇ ਟਰੰਪ ਨੂੰ ਵੱਡਾ
February 26, 2025