‘ਦ ਖ਼ਾਲਸ ਟੀਵੀ ਬਿਊਰੋ:-ਮੁੰਬਈ ਕਰੂਜ਼ ਡਰੱਗਸ ਮਾਮਲੇ ਵਿਚ ਅਭਿਨੇਤਾ ਸ਼ਾਹਰੁਖ ਖਾਨ ਦੇ ਲੜਕੇ ਆਰਿਅਨ ਖਾਨ ਨੂੰ ਜ਼ਮਾਨਤ ਮਿਲ ਗਈ ਹੈ। ਮੰਗਲਵਾਰ ਨੂੰ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ ਉੱਤੇ ਬੰਬੇ ਹਾਈਕੋਰਟ ਵਿੱਚ ਸੁਣਵਾਈ ਹੋਈ ਸੀ ਤੇ ਲੰਘੇ ਤਿੰਨ ਹਫਤਿਆਂ ਤੋਂ ਆਰਿਅਨ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਆਰਿਅਨ ਦੇ ਨਾਲ ਨਾਲ ਅਰਬਾਜ਼ ਮਰਚੇਂਟ ਤੇ ਮੁਨਮੁਨ ਧਮੇਚਾ ਨੂੰ ਵੀ ਜ਼ਮਾਨਤ ਮਿਲੀ ਹੈ।
ਬੰਬੇ ਹਾਈਕੋਰਟ ਨੇ ਤਿੰਨ ਦਿਨ ਤੱਕ ਦਲੀਲਾਂ ਸੁਣਨ ਤੋਂ ਬਾਅਦ ਜਮਾਨਤੀ ਹੁਕਮ ਜਾਰੀ ਕੀਤੇ ਹਨ। ਇਹ ਉਮੀਦ ਹੈ ਕਿ ਕੱਲ੍ਹ ਜਾਂ ਸ਼ਨੀਵਾਰ ਤੱਕ ਸਾਰੇ ਹੀ ਬਾਹਰ ਹੋਣਗੇ। ਇੱਥੇ ਦੱਸ ਦਈਏ ਕਿ 20 ਅਕਤੂਬਰ ਨੂੰ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਇਨ੍ਹਾਂ ਦੀ ਜ਼ਮਾਨਤ ਉੱਤੇ ਇਨਕਾਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਐਨਸੀਬੀ ਨੇ ਆਰਿਅਨ ਖਾਨ, ਅਰਬਾਜ਼ ਮਰਚੈਂਟ ਤੇ ਮੁਨਮੁਨ ਧਮੇਚਾ ਸਣੇ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ 20 ਲੋਕ ਗ੍ਰਿਫਤਾਰ ਕੀਤੇ ਗਏ ਹਨ।