Punjab

CM ਚੰਨੀ ਨੇ ਜਲੰਧਰ ਦੇ ਦੇਵੀ ਤਲਾਬ ਮੰਦਿਰ ਦੇ ਲੰਗਰ ਨੂੰ ਕੀਤਾ ਜੀਐਸਟੀ ਮੁਕਤ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਦੇ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਿਰ ਵਿੱਚ ਮੱਝਾ ਟੇਕਿਆ ਅਤੇ ਸੂਬੇ ਦਾ ਹੋਰ ਵੀ ਜੋਸ਼ ਅਤੇ ਲਗਨ ਨਾਲ ਸੇਵਾ ਕਰਨ ਲਈ ਆਸ਼ੀਰਵਾਦ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿਜ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਦੇ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਮੰਦਿਰ ਵਿਖੇ ਲੰਗਰ ‘ਤੇ ਲੱਗੇ ਜੀਐਸਟੀ ਨੂੰ ਵੀ ਮੁਆਫ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ ‘ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਮਾਤਮਾ ਦੀ ਕ੍ਰਿਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।