‘ਦ ਖ਼ਾਲਸ ਟੀਵੀ ਬਿਊਰੋ:-ਗੁਰਦਾਸਪੁਰ ‘ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਸੀਨੀਅਰ ਕਾਂਗਰਸੀ ਲੀਡਰ ਅਤੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਸਕਦੇ ਹਨ। ਰਮਨ ਬਹਿਲ ਦਾ ਕਹਿਣਾ ਹੈ ਕਿ ਉਹ ਅੱਜ ਸਮਰਥਕਾਂ ਨਾਲ ਮੀਟਿੰਗ ਕਰਕੇ ਆਖਰੀ ਕਾਲ ਤੋਂ ਬਾਅਦ ਇਸ ਉੱਤੇ ਚਰਚਾ ਕਰਨਗੇ।