Punjab

ਅੱਜ ਤੜਕਸਾਰ ਹੀ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਪਹੁੰਚੇ ਸਿੱਧੂ

‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਹੀ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਦਫਤਰ ਮੂਹਰੇ ਅਤੇ ਅੰਦਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਦੇ ਕੋਲ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਪਾਵਰਕਾਮ ਦੇ ਗੇਟ ਬੰਦ ਕੀਤੇ ਹੋਏ ਹਨ। ਕੁੱਝ ਪ੍ਰਦਰਸ਼ਨਕਾਰੀ ਤਾਂ ਪੌੜ੍ਹੀਆਂ ਵਿੱਚ ਬੈਠੇ ਹਨ ਤੇ ਗਰਿੱਲ ਗੇਟ ਬੰਦ ਕੀਤੇ ਹੋਏ ਹਨ।

ਨਵਜੋਤ ਸਿੱਧੂ ਨੇ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਉਹ ਇਹਨਾਂ ਦੀਆਂ ਮੰਗਾਂ ਸਰਕਾਰ ਕੋਲੋਂ ਮਨਵਾਉਣਗੇ। ਉਹਨਾਂ ਕਿਹਾ ਕਿ ਸਰਕਾਰ ਨੇ ਕੁੱਝ ਹੀ ਸਮੇਂ ਵਿੱਚ ਚੰਗੇ ਕੰਮ ਕੀਤੇ ਹਨ ਤੇ ਇਹ ਤਾਂ ਹਾਲੇ ਸ਼ੁਰੂਆਤ ਹੈ, ਇਸ ਤੋਂ ਅੱਗੇ ਹੋਰ ਵੀ ਬਹੁਤ ਕੁੱਝ ਹੋਣਾ ਹੈ। ਪ੍ਰਦਰਸ਼ਨਕਾਰੀਆਂ ਨੇ ਵੀ ਮੰਗਾਂ ਮੰਨਣ ’ਤੇ ਸਿੱਧੂ ਦੀ ਹਮਾਇਤ ਕਰਨ ਦਾ ਭਰੋਸਾ ਦਿੱਤਾ ਹੈ।