India Punjab

ਸਿੱਧੂ ਨੇ ਗੁਰਪੁਰਬ ਮੌਕੇ ਕੇਂਦਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਰੀ ਕੇਂਦਰ ਸਰਕਾਰ ਤੋਂ ਅਪੀਲ ਹੈ ਕਿ ਗੁਰਪੁਰਬ ਮੌਕੇ ਕਰਤਾਰਪੁਰ ਲਾਂਘਾ ਸਾਰਿਆਂ ਲਈ ਖੁੱਲ੍ਹੇ। ਦਰਸ਼ਨ ਦੀਦਾਰ ਲਈ ਨਵਾਂ ਦਰਸ਼ਨ ਅਸਥਾਨ ਉਸਾਰਿਆ ਜਾਵੇ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੌਕੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹ ਦਿਨ ਗੁਰੂ ਸਾਹਿਬਾਨ ਦੇ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਮੁੜ ਪ੍ਰਤੀਬਿੰਬਤ ਕਰਦਾ ਹੈ।