Punjab

ਰੂਚੀ ਕਾਲੜਾ ਪੰਜਾਬ ਦੇ ਰਾਜਪਾਲ ਦੇ ਪ੍ਰੈੱਸ ਸਕੱਤਰ ਵਜੋਂ ਨਿਯੁਕਤ

‘ਦ ਖ਼ਾਲਸ ਟੀਵੀ ਬਿਊਰੋ:- ਡਾਇਰੈਕਟੋਰੇਟ ਸੂਚਨਾ ਤੇ ਲੋਕ ਸੰਪਰਕ ਪੰਜਾਬ ਦੇ ਸਭ ਤੋਂ ਸੀਨੀਅਰ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਰੂਚੀ ਕਾਲੜਾ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਨਾਲ ਸੂਚਨਾ ਅਧਿਕਾਰੀ (ਆਈਓ) ਮੀਡੀਆ (ਜਿਸ ਨੂੰ ਪ੍ਰੈੱਸ ਸਕੱਤਰ ਵਜੋਂ ਜਾਣਿਆ ਜਾਂਦਾ ਹੈ) ਨਿਯੁਕਤ ਕੀਤਾ ਗਿਆ ਹੈ।

ਦੋ ਦਹਾਕਿਆਂ ਤੋਂ ਵੱਧ ਸਮੇਂ ਦੀਆਂ ਸੇਵਾਵਾਂ ਦੇ ਨਾਲ ਕਾਲੜਾ ਕੋਲ ਫ਼ੀਲਡ ਦੇ ਨਾਲ-ਨਾਲ ਹੈੱਡਕੁਆਰਟਰ ਵਿੱਚ ਕੰਮ ਕਰਨ ਦਾ ਵਿਆਪਕ ਤਜਰਬਾ ਹੈ। ਉਹਨਾਂ ਨੇ ਵੱਖ-ਵੱਖ ਸੂਬਾ ਪੱਧਰੀ ਸਮਾਗਮਾਂ ਵਿੱਚ ਹਮੇਸ਼ਾਂ ਸਰਗਰਮੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਈ ਹੈ ਅਤੇ ਇਸ ਮਹਿਲਾ ਅਧਿਕਾਰੀ ਨੂੰ ਇੱਕ ਵਧੀਆ ਬੁਲਾਰੇ ਵਜੋਂ ਵੀ ਜਾਣਿਆ ਜਾਂਦਾ ਹੈ।

ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਅਤੇ ਮਾਰਕੀਟਿੰਗ ਮੈਨੇਜਮੈਂਟ ਵਿੱਚ ਪੋਸਟ ਗ੍ਰੈਜੂਏਟ ਡਿਪਲੋਮੇ ਦੇ ਨਾਲ, ਮਹਿਲਾ ਅਧਿਕਾਰੀ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਨਿਪੁੰਨ ਹੈ। ਵੱਡੇ ਪੱਧਰ ਦੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸੰਚਾਲਿਤ ਕਰਨ ਲਈ ਸਰੋਤਿਆਂ ਵੱਲੋਂ ਹਮੇਸ਼ਾ ਉਹਨਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ।