Punjab

ਪ੍ਰਕਾਸ਼ ਬਾਦਲ ਨੇ ਖੇਤੀ ਕਾਨੂੰਨ ਵਾਪਸ ਹੋਣ ‘ਤੇ ਮਨਾਈ ਖੁਸ਼ੀ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ‘ਤੇ ਕਿਸਾਨਾਂ ਦੀ ਇਤਿਹਾਸਕ ਜਿੱਤ ਹੈ। ਇਹ ਇਤਿਹਾਸ ਵਿੱਚ ਇੱਕ ਪਰਿਭਾਸ਼ਿਤ ਪਲ ਹੈ ਅਤੇ ਵਿਸ਼ਵ ਭਰ ਵਿੱਚ ਕਿਸਾਨਾਂ ਦੇ ਸੰਘਰਸ਼ਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਘਟਨਾ ਹੈ ।