‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਡੀਐੱਸ ਪਟਵਾਲੀਆ ਨੂੰ ਸੂਬੇ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਇਸ ਅਹੁਦੇ ਲਈ ਨਵਜੋਤ ਸਿੱਧੂ ਦੀ ਪਸੰਦ ਹਨ। ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਏ ਪੀ ਐੱਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ, ਪਰ ਨਵਜੋਤ ਸਿੱਧੂ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਕਾਰਨ ਦਿਓਲ ਨੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ ਦੇ ਰਾਜਪਾਲ ਵੱਲੋਂ ਹਰੀ ਝੰਡੀ ਦੇਣ ਤੋਂ ਬਾਅਦ ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਵੱਲੋਂ ਇਸ ਨਿਯੁਕਤੀ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।

Related Post
Khaas Lekh, Khalas Tv Special, Punjab
ਪੰਜਾਬ ਵਿੱਚ ਫ਼ਰਜ਼ੀ ਏਜੰਟਾਂ ਵੱਲੋਂ ਕੀਤੀ ਜਾ ਰਹੀ ਧੋਖਾਧੜੀ,
December 19, 2025
