‘ਦ ਖ਼ਾਲਸ ਬਿਊਰੋ :- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਦਾ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਇੱਕ ਤਿੱਖੇ ਅੰਦੋਲਨ ਤੋਂ ਬਾਅਦ ਆਇਆ ਹੈ ਅਤੇ ਅਸੀਂ ਇਸਦਾ ਸਵਾਗਤ ਕਰਦੇ ਹਾਂ। ਮਾਇਆਵਤੀ ਵੱਲੋਂ ਇਸ ਸਬੰਧੀ ਟਵੀਟ ਵੀ ਕੀਤੇ ਗਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਦੇਸ਼ ਵਿੱਚ ਤਿੱਖੇ ਅੰਦੋਲਨ ਦੇ ਬਾਅਦ ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ। ਪਰ ਇਸਨੂੰ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ਦੱਸ ਕੇ ਭਾਜਪਾ ਸਰਕਾਰ ਦੀ ਨੀਅਤ ‘ਤੇ ਸ਼ੱਕ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਬਾਰੇ ਕੁੱਝ ਹੋਰ ਫੈਸਲੇ ਜ਼ਰੂਰੀ ਹਨ ।
ਮਾਇਆਵਤੀ ਨੇ ਇੱਕ ਹੋਰ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਫਸਲ ਦਾ ਘੱਟ ਤੋਂ ਘੱਟ ਮੁੱਲ ਤੈਅ ਕਰਨ ਲਈ ਇੱਕ ਨਵਾਂ ਕ਼ਾਨੂਨ ਬਣਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੋਦੀ ਸਰਕਾਰ ਨੂੰ ਦੇਸ਼ ਦੀ ਆਨ, ਬਾਨ ਤੇ ਸ਼ਾਨ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਛੱਡ ਕੇ ਅੰਦੋਲਨਕਾਰੀ ਕਿਸਾਨਾਂ ‘ਤੇ ਦਰਜ ਬਾਕੀ ਸਾਰੇ ਮੁਕੱਦਮਿਆਂ ਨੂੰ ਵੀ ਵਾਪਸ ਲੈਣਾ ਚਾਹੀਦਾ ਹੈ।