Punjab

‘ਆਪ’ ਨੇ ਚੰਨੀ ਲਈ ਤਿਆਰ ਕੀਤਾ ਇੱਕ “ਪੋਸਟਰ”

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਪੋਸਟਰ ਬਣਾ ਕੇ ਆਪਣੇ ਫੇਸਬੁੱਕ ਪੇਜ ‘ਤੇ ਪਾ ਕੇ ਵੱਡਾ ਹਮ ਲਾ ਕੀਤਾ ਹੈ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਚੰਨੀ ਆਮ ਆਦਮੀ ਪਾਰਟੀ ਦੇ ਸਾਰੇ ਵਾਅਦੇ ਚੋਰੀ ਕਰਦਾ ਹੈ। ਇਸ ਸਬੰਧੀ ਪਾਰਟੀ ਦੇ ਫੇਸਬੁਕ ਸਫੇ ਉੱਤੇ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ। ਪੋਸਟਰ ਵਿੱਚ ਚੰਨੀ ਦੀ ਫੋਟੋ ਨਾਲ ਲਿਖਿਆ ਹੈ ਕਿ ਇਹ ਨਕਲੀ ਕੇਜਰੀਵਾਲ ਹੈ, ਇਸ ਤੋਂ ਸਾਵਧਾਨ ਰਹੋ। ਪੰਜਾਬ ਵਿੱਚ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ।’

ਦਰਅਸਲ, ਕੱਲ੍ਹ ਪੰਜਾਬ ਦੌਰੇ ਉੱਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਆਮ ਆਦਮੀ ਹੋਣ ਦਾ ਫੋਕਾ ਦਿਖਾਵਾ ਕਰ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਬਚ ਕੇ ਰਹਿਣ। ਕੇਜਰੀਵਾਲ ਨੇ ਵਿਅੰਗਮਈ ਅੰਦਾਜ਼ ‘ਚ ਕਿਹਾ ਸੀ, ”ਇੱਕ ਬਹੁਤ ਜ਼ਰੂਰੀ ਗੱਲ ਇਹ ਕਿ ਅੱਜ ਕੱਲ੍ਹ ਪੰਜਾਬ ਅੰਦਰ ਇੱਕ ‘ਨਕਲੀ ਕੇਜਰੀਵਾਲ’ ਘੁੰਮ ਰਿਹਾ ਹੈ। ਪੰਜਾਬ ਦੇ ਲੋਕਾਂ ਨਾਲ ਜੋ ਵਾਅਦਾ ਮੈਂ (ਅਸਲੀ ਕੇਜਰੀਵਾਲ) ਕਰਦਾ ਹਾਂ, ਦੋ ਦਿਨ ਬਾਅਦ ਉਹ ਨਕਲੀ ਕੇਜਰੀਵਾਲ ਵੀ ਉਹੀ ਗੱਲ ਦੁਹਰਾ ਦਿੰਦਾ ਹੈ, ਕਿਉਂਕਿ ਅਸਲੀ ਅਸਲੀ ਹੁੰਦਾ ਹੈ ਅਤੇ ਨਕਲੀ ਹਮੇਸ਼ਾ ਨਕਲੀ ਰਹਿੰਦਾ ਹੈ। ਇਸ ਲਈ ਇਹ ਨਕਲੀ ਕੇਜਰੀਵਾਲ ਸਿਰਫ਼ ਐਲਾਨ ਕਰਦਾ ਹੈ, ਪਰ ਅਸਲੀਅਤ ‘ਚ ਕਰਦਾ ਕੁੱਝ ਵੀ ਨਹੀਂ। ਇਸ ਲਈ ਇਸ ਨਕਲੀ ਕੇਜਰੀਵਾਲ (ਚਰਨਜੀਤ ਸਿੰਘ ਚੰਨੀ) ਕੋਲੋਂ ਪੰਜਾਬ ਦੇ ਲੋਕ ਬਚ ਕੇ ਰਹਿਣ। ਕੰਮ ਸਿਰਫ਼ ਅਸਲੀ ਕੇਜਰੀਵਾਲ ਹੀ ਕਰੇਗਾ।