India Punjab

ਸੰਸਦ ਦੇ ਸੈਸ਼ਨ ‘ਚ ਵਾਪਸ ਹੋਣਗੇ ਤਿੰਨੇ ਖੇਤੀ ਕਾਨੂੰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਅਗਲੇ ਹਫ਼ਤੇ ਦੀ ਸ਼ੁਰੂਆਤ ਵਿੱਚ ਸੰਸਦ ਦੇ ਸੈਸ਼ਨ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਰਹਿੰਦੀ ਬਾਕੀ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਅੱਜ ਦੀ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਰਸਮੀ ਕਾਰਵਾਈ ਪੂਰੀ ਕੀਤੀ ਗਈ ਹੈ।

ਅਨੁਰਾਗ ਠਾਕੁਰ ਨੇ ਕਿਹਾ ਕਿ “ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ” ਨੂੰ ਦਸੰਬਰ 2021 ਤੋਂ ਲੈ ਕੇ ਮਾਰਚ 2022 ਤੱਕ ਚਾਰ ਮਹੀਨਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ‘ਤੇ ਕੁੱਲ ਮਿਲਾ ਕੇ 53 ਹਜ਼ਾਰ 344 ਕਰੋੜ ਰੁਪਏ ਖ਼ਰਚ ਆਵੇਗਾ। ਅਨੁਰਾਗ ਠਾਕੁਰ ਨੇ ਕਿਹਾ ਕਿ ਇਸ ਯੋਜਨਾ ਦੇ ਮਾਧਿਅਮ ਰਾਹੀਂ ਦੇਸ਼ ਦੇ ਲਗਭਗ 80 ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਪੰਜ ਕਿਲੋ ਅਨਾਜ ਜਾਂ ਚੌਲ ਮੁਫਤ ਵਿੱਚ ਦਿੱਤਾ ਜਾ ਰਿਹਾ ਹੈ।