India International Punjab

ਅਫਗਾਨਿਸਤਾਨ ਵਿੱਚ ਕਾਰਤੇ ਪਰਵਾਨ ਗੁਰਦੁਆਰਾ ਨੇੜੇ ਹੋਇਆ ਧ ਮਾਕਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਕਾਰਤੇ ਪਰਵਾਨ ਗੁਰਦੁਆਰੇ ਨੇੜੇ ਗੁਰਦੁਆਰਾ ਸਾਹਿਬ ਨੇੜੇ ਧ ਮਾਕਾ ਹੋਇਆ ਹੈ।ਧਮਾਕੇ ਤੋਂ ਤੁਰੰਤ ਬਾਅਦ ਗੁਰਦੁਆਰੇ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵੀ ਸਖਤ ਕਰ ਦਿੱਤੇ ਗਏ ਹਨ।ਹਾਲੇ ਇਸਦੀ ਕਿਸੇ ਨੇ ਜਿੰਮੇਦਾਰੀ ਨਹੀਂ ਲਈ ਹੈ।ਜਾਣਕਾਰੀ ਮੁਤਾਬਕ ਜਿਸ ਵੇਲੇ ਧਮਾਕਾ ਹੋਇਆ ਉਸ ਸਮੇਂ ਕਾਰਤੇ ਪਰਵਾਨ ਗੁਰਦੁਆਰੇ ਦੇ ਅੰਦਰ ਕਰੀਬ 100 ਲੋਕ ਮੌਜੂਦ ਸਨ।ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਤੇ ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਵੀ ਕੁੱਝ ਹਥਿਆਰਬੰਦ ਲੜਾਕੇ ਕਾਰਤੇ ਪਰਵਾਨ ਗੁਰਦੁਆਰੇ ਵਿੱਚ ਦਾਖਲ ਹੋਏ ਸਨ।ਇਸ ਦੌਰਾਨ ਉਨ੍ਹਾਂ ਗੁਰਦੁਆਰੇ ਦੇ ਪਹਿਰੇਦਾਰਾਂ ਨੂੰ ਹਿਰਾਸਤ ਵਿੱਚ ਲੈ ਕੇ ਭੰਨਤੋੜ ਕੀਤੀ ਸੀ। ਕਾਬੁਲ ਵਿੱਚ ਇਹ ਉਹ ਗੁਰਦੁਆਰਾ ਹੈ ਜਦੋਂ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੈਂਕੜੇ ਹਿੰਦੂਆਂ ਅਤੇ ਸਿੱਖਾਂ ਨੇ ਇੱਥੇ ਸ਼ਰਨ ਲਈ ਸੀ।

ਇਹ ਵੀ ਜਿਕਰਯੋਗ ਹੈ ਕਿ ਸੱਤਾ ਸੰਭਾਲਣ ਤੋਂ ਬਾਅਦ ਤਾਲਿਬਾਨ ਨੇ ਐਲਾਨ ਕੀਤਾ ਗਿਆ ਸੀ ਕਿ ਇੱਥੇ ਮੌਜੂਦ ਘੱਟ ਗਿਣਤੀਆਂ ਦੀ ਸੁਰੱਖਿਆ ਕੀਤੀ ਜਾਵੇਗੀ। ਕਾਰਤੇ ਪਰਵਾਨ ਗੁਰਦੁਆਰਾ ਨੇੜੇ ਵਾਪਰੀ ਇਸ ਘਟਨਾ ਨੇ ਇੱਕ ਵਾਰ ਫਿਰ ਤਾਲਿਬਾਨੀ ਸ਼ਾਸਨ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।