‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਅੱਜ ਕਾਫੀ ਹੰਗਾਮਾ ਹੋਣ ਦੀ ਸੰਭਾਵਨਾ ਵੀ ਹੈ ਕਿਉਂਕਿ ਵਿਰੋਧੀ ਧਿਰ ਕਿ ਸਾਨੀ ਅੰਦੋ ਲਨ ਦੌਰਾਨ ਮਾ ਰੇ ਗਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਣ ਸਮੇਤ ਕਈ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ ਹੈ। ਇਸ ਹੰਗਾਮੇ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਖੇਤੀ ਕਾਨੂੰਨ ਵਾਪਸੀ ਬਿੱਲ ਪੇਸ਼ ਕਰਨਗੇ, ਜਿਸ ਸਬੰਧੀ ਸੰਸਦ ਮੈਂਬਰਾਂ ਨੂੰ ਭੇਜੇ ਗਏ ਸੰਸਦੀ ਨੋਟ ਦੀ ਭਾਸ਼ਾ ਨੂੰ ਲੈ ਕੇ ਪਹਿਲਾਂ ਹੀ ਵਿਵਾਦ ਖੜ੍ਹਾ ਹੋ ਗਿਆ ਹੈ।
ਸੰਸਦ ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਇੱਕ ਬਿੱਲ ਪੇਸ਼ ਕਰਨਗੇ, ਜਿਸ ਵਿੱਚ ਤਿੰਨ ਖੇਤੀਬਾੜੀ ਕਾਨੂੰਨ ਸ਼ਾਮਲ ਹੋਣਗੇ, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਭਰੋਸਾ ਅਤੇ ਖੇਤੀ ਸੇਵਾਵਾਂ ਐਕਟ 2020 ਤੇ ਸਮਝੌਤਾ, ਕਿਸਾਨ ਉਤਪਾਦਕ ਵਪਾਰ ਅਤੇ ਵਣਜ (ਪ੍ਰਮੋਸ਼ਨ ਅਤੇਸੁਵਿਧਾ) ਐਕਟ, 2020 ਅਤੇ ਜ਼ਰੂਰੀ ਵਸਤੂਆਂ (ਸੋਧ) ਐਕਟ, 2020 ਨੂੰ ਰੱਦ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।