India Punjab

“ਸਾਡੀ ਸਰਕਾਰ ਬਣਨ ‘ਤੇ ਅਧਿਆਪਕਾਂ ਨੂੰ ਦੇਵਾਂਗੇ ਬਣਦਾ ਮਾਨ-ਸਨਮਾਨ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਧਿਆਪਕਾਂ ਦੇ ਮਾਮਲੇ ‘ਚ ਘੇਰਿਆ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਚੰਨੀ ਜੀ, ਕੀ ਤੁਸੀਂ ਅਧਿਆਪਕਾਂ ਨੂੰ ਇਸ ਤਰ੍ਹਾਂ ਕੁੱਟ ਕੇ ਮਸਲੇ ਹੱਲ ਕਰਦੇ ਹੋ? ਕੁੱਝ ਅਧਿਆਪਕ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਵਿੱਚ ਟੈਂਕੀ ’ਤੇ ਬੈਠਣ ਲਈ ਮਜਬੂਰ ਹਨ, ਕਈਆਂ ਨੂੰ ਲਾਠੀਆਂ ਨਾਲ ਮਾਰਿਆ ਜਾ ਰਿਹਾ ਹੈ। ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਇਨ੍ਹਾਂ ਸਾਰੇ ਅਧਿਆਪਕਾਂ ਦਾ ਬਣਦਾ ਮਾਨ-ਸਨਮਾਨ ਵਾਪਸ ਕਰ ਦੇਵਾਂਗੇ ਅਤੇ ਇਨ੍ਹਾਂ ਦੇ ਸਾਰੇ ਮਸਲੇ ਹੱਲ ਕਰਾਂਗੇ।