India

ਗ੍ਰਹਿ ਮੰਤਰੀ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਨੇ ਜਨਰਲ ਬਿਪਿਨ ਰਾਵਤ ਨੂੰ ਭੇਟ ਕੀਤੀ ਸ਼ਰਧਾਂਜਲੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਸਾਰੇ ਜਵਾਨਾਂ ਦਾ ਅੰਤਿਮ ਸਸਕਾਰ ਅੱਜ ਪੂਰੇ ਸੈਨਿਕ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਜਨਰਲ ਬਿਪਿਨ ਰਾਵਤ ਦੇ ਸਲਾਹਕਾਰ ਬ੍ਰਿਗੇਡੀਅਰ ਐਲਐਸ ਲਿਡਰ ਦਾ ਅੰਤਿਮ ਸੰਸਕਾਰ ਸਵੇਰੇ ਕਰੀਬ 10.40 ‘ਤੇ ਦਿੱਲੀ ਕੈਂਟ ਦੇ ਬ੍ਰਾਰ ਸਕੁਆਇਰ ‘ਚ ਕੀਤਾ ਗਿਆ।

CDS ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਮ੍ਰਿਤਕ ਦੇਹਾਂ ਨੂੰ ਬੇਸ ਹਸਪਤਾਲ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਕਾਮਰਾਜ ਮਾਰਗ ਲਿਜਾਇਆ ਗਿਆ ਹੈ। ਇੱਥੇ ਪਤਵੰਤਿਆਂ ਦੇ ਨਾਲ-ਨਾਲ ਆਮ ਲੋਕ ਵੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ। ਇੱਥੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਉਨ੍ਹਾਂ ਕੁਝ ਸਮਾਂ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ। ਇੱਥੇ ਸੀਡੀਐਸ ਦੇ ਨਾਲ ਉਨ੍ਹਾਂ ਦੀ ਪਤਨੀ ਦੀ ਲਾਸ਼ ਵੀ ਰੱਖੀ ਗਈ ਹੈ।ਉਨ੍ਹਾਂ ਦੇ ਅੰਤਿਮ ਦਰਸ਼ਨ ਇੱਥੇ ਦੁਪਹਿਰ ਡੇਢ ਵਜੇ ਤੱਕ ਕੀਤੇ ਜਾ ਸਕਦੇ ਹਨ। ਉਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਯਾਤਰਾ ਲਈ ਰਵਾਨਾ ਹੋਵੇਗੀ ਤੇ ਦੋ ਵਜੇ ਅੰਤਿਮ ਯਾਤਰਾ ਬ੍ਰਾਰ ਸਕੁਵਾਇਰ ‘ਤੇ ਪਹੁੰਚੇਗੀ।