‘ਦ ਖ਼ਾਲਸ ਬਿਊਰੋ :- ਸਕੂਲ ਸਿੱਖਿਆ ਵਿਭਾਗ ਨੇ ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅੱਜ ਵੱਖ-ਵੱਖ ਕਾਡਰਾਂ ਦੀਆਂ 12 ਹਜ਼ਾਰ 772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਨ੍ਹਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20 ਹਜ਼ਾਰ 166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਸਕੂਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜਾਰੀ ਕੀਤੀਆਂ ਅਸਾਮੀਆਂ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਸਟਰ ਕਾਡਰ ਦੀਆਂ 4185, ਆਰਟ ਐਂਡ ਕਰਾਫਟ ਦੀਆਂ 250, ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ 343 ਤੇ ਈ.ਟੀ.ਟੀ. ਦੀਆਂ 5994 ਅਸਾਮੀਆਂ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਪੀ.ਟੀ.ਆਈ. ਦੀਆਂ 2000 ਅਸਾਮੀਆਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉੱਤੇ ਪਾਰਦਰਸ਼ੀ ਤਰੀਕੇ ਨਾਲ ਹੋਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਅਰਸੇ ਦੌਰਾਨ ਕੁੱਲ 14534 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜਿਸ ਤੋਂ ਸੂਬਾ ਸਰਕਾਰ ਦੀ ਪ੍ਰਭਾਵਸ਼ਾਲੀ ਵਿਦਿਅਕ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ਸਿੱਧ ਹੁੰਦੀ ਹੈ।
Punjab
ਸਕੂਲ ਸਿੱਖਿਆ ਵਿਭਾਗ ਨੇ ਵੱਖ-ਵੱਖ ਕਾਡਰਾਂ ਦੀਆਂ 12 ਹਜ਼ਾਰ 772 ਅਸਾਮੀਆਂ ਦਾ ਕੱਢਿਆ ਇਸ਼ਤਿਹਾਰ
- December 17, 2021