‘ਦ ਖਾਲਸ ਬਿਊਰੋ: ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਇੱਕ ਵਾਰ ਫਿਰ ਸਿੱਖ ਧਰਮ ਦੀ ਆਸਥਾ ਨਾਲ ਖਿਲਵਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਨੂੰ ਸਿਗਰਟ ਦੇ ਵੇਸਟੇਜ ਤੋਂ ਬਣੇ ਡੋਨਟਸ ਵਿੱਚ ਪ੍ਰਸ਼ਾਦ (ਕੜਾਹ) ਵਰਤਾਉਣ ਦੇ ਦੋਸ਼ ਲੱਗੇ ਹਨ। ਇਸ ਪੱਤੇ ਦੇ ਇੱਕ ਪਾਸੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਤਸਵੀਰ ਵੀ ਛਪੀ ਹੋਈ ਹੈ। ਇਸ ਤੋਂ ਪਹਿਲਾਂ ਇੱਕ ਪਾਕਿ ਮਾਡਲ ਦਾ ਗੁਰਦੁਆਰੇ ਵਿੱਚ ਨੰਗੇ ਸਿਰ ਫੋਟੋਸ਼ੂਟ ਕਰਵਾਉਣ ਦਾ ਮਾਮਲਾ ਵੀ ਸਾਹਮਣੇ ਆ ਚੁੱਕਾ ਹੈ।
ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਦਿਨ ਇੱਥੇ ਕਰਤਾਰਪੁਰ, ਪਾਕਿਸਤਾਨ ਵਿੱਚ ਬਿਤਾਏ। ਇੱਥੇ ਉਨ੍ਹਾਂ ਦੀ ਯਾਦ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਉਸਾਰਿਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦੇਸ਼ ਵੱਸਦੀਆਂ ਸੰਗਤਾਂ ਦੇ ਦਰਸ਼ਨ ਦੀਦਾਰ ਲਈ ਖੋਲ੍ਹਿਆ ਗਿਆ ਸੀ। ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਇਹ ਇਲਾਕਾ ਪਾਕਿਸਤਾਨ ਕੋਲ ਚਲਾ ਗਿਆ। ਇਸ ਦੇ ਬਾਵਜੂਦ ਸਿੱਖਾਂ ਦੇ ਮਨ ਵਿਚ ਇਥੇ ਦਰਸ਼ਨਾਂ ਦੀ ਤਾਂਘ ਸਦਾ ਬਣੀ ਰਹਿੰਦੀ ਹੈ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਿੱਖਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਵੀ ਉਠਾਈ।