India Punjab

ਦਿੱਲੀ ‘ਚ ਹੋਈ ਕਾਂਗਰਸ ਦੀ ਕੈਂਪੇਨ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਕੈਂਪੇਨ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਵਿੱਚ ਕਾਂਗਰਸ ਦੇ ਕਈ ਵਿਧਾਇਕ ਅਤੇ ਸੰਸਦ ਮੈਂਬਰ ਸ਼ਾਮਿਲ ਹੋਏ। ਮੀਟਿੰਗ ਤੋਂ ਬਾਅਦ ਜਾਖੜ ਨੇ ਕਿਹਾ ਕਿ ਮੀਟਿੰਗ ਵਿੱਚ ਜ਼ਿੰਮੇਵਾਰੀਆਂ ਵੰਡਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਵਧੀਆ ਸੁਝਾਅ ਦਿੱਤੇ ਹਨ। ਰਾਹੁਲ ਗਾਂਧੀ ਦਾ ਪੰਜਾਬ ਵਿੱਚ ਆਉਣ ਵਾਲੇ ਕੁੱਝ ਦਿਨਾਂ ਵਿੱਚ ਪ੍ਰੋਗਰਾਮ ਤੈਅ ਕੀਤਾ ਜਾਵੇਗਾ। ਕੈਂਪੇਨ ਦੀ ਸ਼ੁਰੂਆਤ ਰਾਹੁਲ ਗਾਂਧੀ ਦੇ ਆਉਣ ਨਾਲ ਹੀ ਸ਼ੁਰੂ ਕੀਤੀ ਜਾਵੇਗੀ। ਜਾਖੜ ਨੂੰ ਨਵਜੋਤ ਸਿੱਧੂ ਬਾਰੇ ਕਈ ਸਵਾਲ ਪੁੱਛੇ ਗਏ ਪਰ ਉਨ੍ਹਾਂ ਵੱਲ਼ੋਂ ਸਿੱਧੂ ਨਾਲ ਸਬੰਧਿਤ ਸਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਟਾਲਾ ਵੱਟਿਆ ਗਿਆ। ਰਵਨੀਤ ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ 25 ਤੋਂ 30 ਦਸੰਬਰ ਵਿਚਾਲੇ ਪੰਜਾਬ ਆ ਸਕਦੇ ਹਨ।