Punjab

ਚੋਣਾਂ ਦੇ ਮੱਦੇਨਜ਼ਰ ਹੋ ਰਹੀਆਂ ਨੇ ਇਹ ਸਭ ਹਰਕਤਾਂ – ਚੰਨੀ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਹਮ ਲੇ ਤੋਂ ਬਾਅਦ ਆਪਣੀ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਕੁੱਝ ਦੇਸ਼ ਵਿਰੋਧੀ, ਸੂਬਾ ਵਿਰੋਧੀ ਤਾਕਤਾਂ ਵੱਲੋਂ ਇਸ ਤਰ੍ਹਾਂ ਦੀ ਘਿਨੌ ਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਇਸ ਵਾਸਤੇ ਸਰਕਾਰ ਵੀ ਸੁਚੇਤ ਹੈ ਅਤੇ ਲੋਕਾਂ ਨੂੰ ਵੀ ਸੁਚੇਤ ਰਹਿਣਾ ਚਾਹੀਦਾ ਹੈ। ਜਿਨ੍ਹਾਂ ਨੇ ਬੇ ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਸਫ਼ਲ ਨਹੀਂ ਹੋਏ, ਜਿਸ ਤੋਂ ਬਾਅਦ ਹੁਣ ਇਹ ਧਮਾ ਕਾ ਕੀਤਾ ਗਿਆ ਹੈ। ਇਹ ਸਭ ਕੁੱਝ ਚੋਣਾਂ ਦੇ ਮੱਦੇਨਜ਼ਰ ਏਜੰਸੀਆਂ ਵੱਲੋਂ ਕੀਤਾ ਜਾ ਰਿਹਾ ਹੈ। ਦੋ ਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।