‘ ਦ ਖ਼ਾਲਸ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ। ਰਾਜਾ ਵੜਿੰਗ ਪੰਜਾਬ ਦੀਆਂ ਬੱਸਾਂ ਨੂੰ ਦਿੱਲੀ ਵਿੱਚ ਐਂਟਰੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਮੰਗ ਰਹੇ ਹਨ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਹੋਰ ਪਾਰਟੀ ਵਰਕਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।