Punjab

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਬੱਸ ਮਾਲਕਾਂ ਨੂੰ ਵੱਡੀ ਰਾਹਤ

ਦ ਖਾਲਸ ਬਿਉਰੋ:ਪੰਜਾਬ ਕੈਬਨਿਟ ਨੇ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ ਬੱਸਾਂ ਨੂੰ ਚਾਰ ਮਹੀਨੇ ਦਾ ਮੋਟਰ ਵਹੀਕਲ ਟੈਕਸ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਬੱਸ ਕੰਪਨੀਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਕਰੋਨਾ ਕਾਲ ਦੌਰਾਨ ਮਾਰਚ ਤੋਂ ਜੂਨ 2021 ਤੱਕ ਦਾ ਟੈਕਸ ਮੁਆਫ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਕੰਪਨੀਆਂ ਨੂੰ ਕਾਫੀ ਵਿੱਤੀ ਨੁਕਸਾਨ ਝੱਲਣਾ ਪਿਆ ਸੀ।