Punjab

ਜਥੇਦਾਰ ਵੱਲੋਂ 27 ਨੂੰ ਮੂਲ ਮੰਤਰ ਦੇ ਜਾਪ ਦਾ ਸੱਦਾ

‘ ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮੂਲ ਮੰਤਰ ਦੇ ਜਾਪ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਿੱਖ ਪੰਥ ਦੇ ਨਾਂ ਕੀਤੀ ਅਪੀਲ ਵਿੱਚ ਕਿਹਾ ਹੈ ਕਿ 27 ਦਸੰਬਰ ਨੂੰ ਸਵੇਰੇ 10 ਵਜੇ 5 ਮਿੰਟਾਂ ਲਈ ਮੂਲ ਮੰਤਰ ਦਾ ਪਾਠ ਕੀਤਾ ਜਾਵੇ। ਉਨ੍ਹਾਂ ਨੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਉੱਥੋਂ ਦੇ ਸਮੇਂ ਮੁਤਾਬਕ ਜੋੜਨ ਦਾ ਸੱਦਾ ਦਿੱਤਾ ਹੈ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਉਸ ਦਿਨ ਸ਼ਹੀਦੀ ਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਅਸਥਾਨ ਉੱਤੇ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦਸਵੇਂ ਪਿਤਾ ਜੀ ਦੇ ਪਰਿਵਾਰ ਨੇ ਆਪਾ ਵਾਰਿਆ ਅਤੇ ਧਰਮ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ।