Punjab

ਕੁਲਵੰਤ ਸਿੰਘ ਨੇ ਆਪ ਦਾ ਪੱਲਾ ਫੜਿਆ

‘ ਦ ਖ਼ਾਲਸ ਬਿਊਰੋ :ਆਮ ਆਦਮੀ ਪਾਰਟੀ ਨੂੰ ਮੋਹਾਲੀ ਵਿੱਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਪ੍ਰਧਾਨ ਕੁਲਵੰਤ ਸਿੰਘ  ਪਾਰਟੀ ਵਿੱਚ ਸ਼ਾਮਲ ਹੋ ਗਏ । ਆਪ ਦੇ ਪ੍ਰਧਾਨ ਭਗਵੰਤ ਮਾਨ ਅਤੇ ਸੀਨੀਅਰ ਨੇਤਾ ਰਾਘਵ ਚੱਢਾ ਨੇ ਉਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।  ਕਾਫੀ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। ‘ਆਪ’ ਦੇ ਉਚ ਪੱਧਰੇ ਸੂਤਰਾਂ ਮਿਲੀ ਜਾਣਕਾਰੀ ਅਨੁਸਾਰ ਪਾਰਟੀ ਵਿੱਚ ਕੁਲਵੰਤ ਸਿੰਘ ਨੂੰ ‘ਆਪ’ ਵਿੱਚ ਸ਼ਾਮਲ ਕਰਾਉਣ ਅਤੇ ਮੋਹਾਲੀ ਉਮੀਦਵਾਰ ਵਜੋਂ ਚੋਣ ਲੜਾਉਣ ਦਾ ਫੈਸਲਾ ਹੋ ਚੁੱਕਿਆ ਹੈ। ਕੁਲਵੰਤ ਸਿੰਘ ਸ੍ਰੋਮਣੀ ਅਕਾਲੀ ਦਲ ਦੇ ਸਰਗਰਮ ਮੈਂਬਰ ਵੀ ਰਹੇ ਹਨ

ਪਿਛਲੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਨੂੰ 18 ਹਜ਼ਾਰ ਤੋਂ ਵੱਧ  ਵੋਟਾਂ ਮਿਲੀਆਂ ਸਨ। ਇਸ ਤੋਂ ਇਲਾਵਾ 9 ਹਜ਼ਾਰ ਵੋਟ ਆਜ਼ਾਦ ਉਮੀਦਵਾਰਾਂ ਨੂੰ ਪਈ ਸੀ। ਜਦੋਂ ਕਿ ਕਾਂਗਰਸ ਦੇ ਉਮੀਦਵਾਰਾਂ ਨੂੰ 36 ਹਜ਼ਾਰ ਵੋਟ ਪਈ ਸੀ। ਮੋਹਾਲੀ ਨਗਰ ਨਿਗਮ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਸਫਲਤਾ ਨਹੀਂ ਮਿਲੀ ਸੀ, ਜਦੋਂ ਕਿ ਆਜ਼ਾਦ ਗਰੁੱਪ ਦੇ 12 ਉਮੀਦਵਾਰ ਜਿੱਤੇ ਸਨ ਅਤੇ ਬਾਕੀ ਕਾਂਗਰਸ ਨੇ 37 ਕੌਂਸਲਰ ਜਿਤਾ ਕੇ ਆਪਣਾ ਮੇਅਰ ਬਣਾਇਆ ਸੀ।